ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 16

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ। 2ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ। 3ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ। 4ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ। 5ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। 6ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ। 7ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ। 8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। 9ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ, 10ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। 11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।