ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 17

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ। 2ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ, ਤੇਰੀਆਂ ਅੱਖੀਆਂ ਸਿਧਿਆਈ ਨੂੰ ਵੇਖਣ। 3ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ। 4ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ। 5ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ। 6ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ। 7ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ। 8ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ, 9ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ। 10ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ। 11ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ। 12ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ। 13ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ, 14ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ। 15ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।