ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 19

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ। 2ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ। 3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ। 4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ, 5ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ। 6ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ। 7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ। 8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। 9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ। 10ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ। 11ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ। 12ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ, 13ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ। 14ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।