ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 1

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

Boek I

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 5ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ, 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।