ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 2

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ? 2ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ, 3ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ। 4ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ। 5ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ। 6ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ। 7ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ। 8ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ। 9ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ। 10ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ। 11ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ, 12ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।