ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 20

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ। 2ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ, 3ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ। 4ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ। 5ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ। 6ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ। 7ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ। 8ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ। 9ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।