ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 23

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।