ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 27

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? 2ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ। 3ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ। 4ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ। 5ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ। 6ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ। 7ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ। 8“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ। 9ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ! 10ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ। 11ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾ, ਅਤੇ ਮੇਰੇ ਘਾਤੀਆਂ ਦੇ ਕਾਰਨ ਸਿੱਧੇ ਰਾਹ ਉੱਤੇ ਮੇਰੀ ਅਗਵਾਈ ਕਰ। 12ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ। 13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ l 14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।