ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 29

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ। 2ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ। 3ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ। 4ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ। 5ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ! 6ਉਹ ਉਨ੍ਹਾਂ ਨੂੰ ਵੱਛੇ ਵਾਂਗੂੰ, ਲਬਾਨੋਨ ਅਤੇ ਸਿਰਯੋਨ ਨੂੰ ਜੰਗਲੀ ਵੱਛੇ ਵਾਂਗੂੰ ਕੁਦਾਉਂਦਾ ਹੈ। 7ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ, 8ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ! 9ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!” 10ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ। 11ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।