ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 3

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ। 2ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ। 3ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ। 4ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ। 5ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ। 6ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ। 7ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ। 8ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।