ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 30

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ। 2ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ। 3ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। 4ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ! 5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ। 6ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ। 7ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ। 8ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ, 9ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ? 10ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ! 11ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l 12ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।