ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 36

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ, 2ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ। 3ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ। 4ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ। 5ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ। 6ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ! 7ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ। 8ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ, 9ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ। 10ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ। 11ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ। 12ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।