ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 38

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ! 2ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ। 3ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ, 4ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ। 5ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ। 6ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ, 7ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ। 8ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ। 9ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ। 10ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ। 11ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ। 12ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ। 13ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ। 14ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ। 15ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ! 16ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ, 17ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ। 18ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ। 19ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ, 20ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ। 21ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ! 22ਹੇ ਪ੍ਰਭੂ, ਮੇਰੇ ਮੁਕਤੀਦਾਤੇ, ਮੇਰੇ ਬਚਾਓ ਲਈ ਛੇਤੀ ਕਰ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।