ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 4

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ। 2ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ। 3ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ। 4ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ। 5ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ। 6ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ। 7ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ। 8ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।