ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 40

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ। 2ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ। 3ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ। 4ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ। 5ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ। 6ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ। 7ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ 8ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ। 9ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ। 10ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ। 11ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ, 12ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ। 13ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਲਈ ਛੇਤੀ ਕਰ! 14ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਬਰਾ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ। 15ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ! 16ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!” 17ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।