ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 41

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ। 2ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ। 3ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ। 4ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ। 5ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ? 6ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ। 7ਮੇਰੇ ਸਭ ਵੈਰ ਰੱਖਣ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ, ਮੇਰੇ ਵਿਰੁੱਧ ਉਹ ਉਪਾਓ ਲੱਭਦੇ ਹਨ। 8ਉਹ ਬੋਲਦੇ ਹਨ ਕਿ ਉਸ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ। 9ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ। 10ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰਕੇ ਮੈਨੂੰ ਖੜ੍ਹਾ ਕਰ, ਕਿ ਮੈਂ ਉਨ੍ਹਾਂ ਕੋਲੋਂ ਬਦਲਾ ਲਵਾਂ। 11ਇਸ ਤੋਂ ਮੈਂ ਜਾਣਦਾ ਹਾਂ ਕਿ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ। 12ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ। 13ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।