ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 42

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

Boek II

1ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ। 2ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ? 3ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ? 4ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ। 5ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ। 6ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ। 7ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ ਡੁੰਘਿਆਈ-ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਤੇ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ। 8ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ। 9ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ? 10ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ, ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ? 11ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।