ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 43

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ! 2ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ? 3ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ। 4ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ! 5ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।