ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 47

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ, 2ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ! 3ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ। 4ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ। 5ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ। 6ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ! 7ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ! 8ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ। 9ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।