ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 48

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ! 2ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ। 3ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ। 4ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ। 5ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ! 6ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ। 7ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ। 8ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ। 9ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ। 10ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ। 11ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ! 12ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ। 13ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ। 14ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।