ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 50

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ। 2ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ। 3ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ! 4ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ। 5ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ। 6ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ। 7ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ! 8ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ। 9ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ, 10ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ। 11ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ। 12ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ। 13ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ? 14ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ, 15ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ। 16ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ? 17ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ। 18ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ! 19ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ। 20ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ। 21ਤੂੰ ਇਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ। 22ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ। 23ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।