ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 51

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ! 2ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ, 3ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ। 4ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ। 5ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ। 6ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ। 7ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ। 8ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ। 9ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ! 10ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ। 11ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ! 12ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ। 13ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ। 14ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ। 15ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ। 16ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ। 17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ। 18ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ। 19ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।