ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 53

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। 2ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ? 3ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ! 4ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ? 5ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ। 6ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।