ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 56

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ! 2ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ। 3ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ। 4ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ? 5ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ। 6ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ। 7ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ! 8ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?। 9ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ। 10ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ। 11ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ? 12ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ, 13ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।