ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 57

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਇਹ ਆਫ਼ਤਾਂ ਨਾ ਲੰਘ ਜਾਣ। 2ਮੈ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ, ਉਸ ਪਰਮੇਸ਼ੁਰ ਨੂੰ ਜਿਹੜਾ ਮੇਰੇ ਲਈ ਸਭ ਕੁਝ ਪੂਰਿਆਂ ਕਰਦਾ ਹੈ। 3ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ। 4ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ। 5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ! 6ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ। 7ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ! 8ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ! 9ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੌਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ! 10ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ। 11ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।