ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 60

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ! 2ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ! 3ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ। 4ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ। 5ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ! 6ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ। 7ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ, 8ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ! 9ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ? 10ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਹੇ ਪਰਮੇਸ਼ੁਰ, ਕੀ ਤੂੰ ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ? 11ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ। 12ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।