ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 61

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ! 2ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ, 3ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ। 4ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ। 5ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ। 6ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ। 7ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ। 8ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।