ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 67

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ। 2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ। 3ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ। 5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ। 7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।