ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 70

ਇਹ ਅਧਿਆਇ ਇਸ ਦਾ ਹਿੱਸਾ ਹੈ: Boek II

1ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ! 2ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ! 3ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ! 4ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ! 5ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।