ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 73

ਇਹ ਅਧਿਆਇ ਇਸ ਦਾ ਹਿੱਸਾ ਹੈ: Boek III

Boek III

1ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ। 2ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ। 3ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ। 4ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ। 5ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ। 6ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ। 7ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ। 8ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ। 9ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ। 10ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ, 11ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ? 12ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!। 13ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ, 14ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ। 15ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ। 16ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ, 17ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ! 18ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ! 19ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ! 20ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ। 21ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ, 22ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ। 23ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ। 24ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ। 25ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ। 26ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ। 27ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਵਿਭਚਾਰੀ ਗਰਕ ਕਰ ਦਿੱਤੇ! 28ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।