ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 76

ਇਹ ਅਧਿਆਇ ਇਸ ਦਾ ਹਿੱਸਾ ਹੈ: Boek III

1ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ। 2ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ। 3ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ। 4ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ। 5ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ। 6ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ! 7ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ? 8ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ, 9ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ। 10ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ। 11ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ। 12ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।