ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 8

ਇਹ ਅਧਿਆਇ ਇਸ ਦਾ ਹਿੱਸਾ ਹੈ: Boek I

1ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ। 2ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ 3ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ, 4ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? 5ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! 6ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ, 7ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ, 8ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ। 9ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।