ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 81

ਇਹ ਅਧਿਆਇ ਇਸ ਦਾ ਹਿੱਸਾ ਹੈ: Boek III

1ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ! 2ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ। 3ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ। 4ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ। 5ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ, 6ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ। 7ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ। 8ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!। 9ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ! 10ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ। 11ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ, 12ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ। 13ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ! 14ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ! 15ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ, 16ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।