ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 82

ਇਹ ਅਧਿਆਇ ਇਸ ਦਾ ਹਿੱਸਾ ਹੈ: Boek III

1ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ, 2ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ। 3ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ। 4ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ। 5ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ। 6ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ। 7ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ! 8ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।