ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 84

ਇਹ ਅਧਿਆਇ ਇਸ ਦਾ ਹਿੱਸਾ ਹੈ: Boek III

1ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ! 2ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ! 3ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ। 4ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ। 5ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ! 6ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ। 7ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ। 8ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ! ਸਲਹ। 9ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁੱਖੜੇ ਵੱਲ ਧਿਆਨ ਕਰ! 10ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ। 11ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ। 12ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਭਰੋਸਾ ਰੱਖਦਾ ਹੈ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।