ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 85

ਇਹ ਅਧਿਆਇ ਇਸ ਦਾ ਹਿੱਸਾ ਹੈ: Boek III

1ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ। 2ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ। 3ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ। 4ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ! 5ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ? 6ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ? 7ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!। 8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ। 9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ! 10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। 11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ। 12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। 13ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।