ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 87

ਇਹ ਅਧਿਆਇ ਇਸ ਦਾ ਹਿੱਸਾ ਹੈ: Boek III

1ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ। 2ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ। 3ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ। 4ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ। 5ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ। 6ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ। 7ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।