ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 90

ਇਹ ਅਧਿਆਇ ਇਸ ਦਾ ਹਿੱਸਾ ਹੈ: Boek IV

1ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ। 2ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ। 3ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ! 4ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ। 5ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ। 6ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ। 7ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ। 8ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ। 9ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ। 10ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ। 11ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ? 12ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ। 13ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ! 14ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ। 15ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ। 16ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ। 17ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।