ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 93

ਇਹ ਅਧਿਆਇ ਇਸ ਦਾ ਹਿੱਸਾ ਹੈ: Boek IV

1ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ। 2ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ। 3ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ! 4ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ। 5ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।