ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 96

ਇਹ ਅਧਿਆਇ ਇਸ ਦਾ ਹਿੱਸਾ ਹੈ: Boek IV

1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ! 2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ! 3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ। 4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ। 5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ। 6ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ। 7ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ, 8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ! 9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ! 10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ। 11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, 12ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ, 13ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।