ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 97

ਇਹ ਅਧਿਆਇ ਇਸ ਦਾ ਹਿੱਸਾ ਹੈ: Boek IV

1ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ! 2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ। 3ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ। 4ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ! 5ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ! 6ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ। 7ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ! 8ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ। 9ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ! 10ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ। 11ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ। 12ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।