ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 99

ਇਹ ਅਧਿਆਇ ਇਸ ਦਾ ਹਿੱਸਾ ਹੈ: Boek IV

1ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ! 2ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ। 3ਓਹ ਤੇਰੇ ਵੱਡੇ ਅਤੇ ਭਿਆਨਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ। 4ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ। 5ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ। 6ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ। 7ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ। 8ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਮਾਫ਼ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ। 9ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਰਬਤ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।