ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਰੋਮੀਆਂ 6

ਇਹ ਅਧਿਆਇ ਇਸ ਦਾ ਹਿੱਸਾ ਹੈ: Nieuw leven door de Geest

1ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ? 2ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?। 3ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ? 4ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। 5ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। 6ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। 7ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ। 8ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ। 9ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ। 10ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ। 11ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ। 12ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ। 13ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ। 14ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ। 15ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ! 16ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ। 17ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ। 18ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ। 19ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ। 20ਜਦੋਂ ਤੁਸੀਂ ਪਾਪ ਦੇ ਦਾਸ ਸੀ ਤਾਂ ਧਾਰਮਿਕਤਾ ਤੋਂ ਆਜ਼ਾਦ ਸੀ। 21ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ? 22ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। 23ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।