ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਕਹਾਉਤਾਂ 20

ਇਹ ਅਧਿਆਇ ਇਸ ਦਾ ਹਿੱਸਾ ਹੈ: Spreuken van Salomo

1ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ! 2ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ। 3ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ। 4ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ। 5ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ। 6ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ? 7ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ! 8ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ। 9ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ? 10ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ। 11ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ। 12ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ। 13ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ। 14ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ। 15ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ। 16ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ। 17ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ। 18ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ। 19ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ। 20ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ। 21ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ। 22ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ। 23ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ। 24ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ? 25ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ। 26ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ। 27ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ। 28ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ। 29ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ। 30ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।