ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਖੋਜ

“ਅਯਾਲੀ” ਲਈ ਨਤੀਜੇ

ਇੰਡਿਅਨ ਰਿਵਾਇਜ਼ਡ ਵਰਜ਼ਨ ਵਿੱਚ 65 ਆਇਤਾਂ ਮਿਲੀਆਂ।

  1. ਉਤਪਤ 47:3ਫ਼ਿਰਊਨ ਨੇ ਉਹ ਦੇ ਭਰਾਵਾਂ ਨੂੰ ਆਖਿਆ, ਕੀ ਕੰਮ ਹੈ? ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਤੁਹਾਡੇ ਦਾਸ ਅਯਾਲੀ ਹਨ ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ।
  2. ਉਤਪਤ 49:24ਪਰ ਉਹ ਦਾ ਧਣੁੱਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ)
  3. ਕੂਚ 2:17ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।
  4. ਕੂਚ 2:19ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਨੂੰ ਅਯਾਲੀਆਂ ਦੇ ਹੱਥੋਂ ਛੁਡਾਇਆ ਅਤੇ ਸਾਡੇ ਲਈ ਪਾਣੀ ਕੱਢ-ਕੱਢ ਕੇ ਇੱਜੜ ਨੂੰ ਪਿਲਾਇਆ।
  5. ਗਿਣਤੀ 14:33ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ।
  6. ਯਹੋਸ਼ੁਆ 10:12ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”
  7. ਯਹੋਸ਼ੁਆ 19:42ਅਤੇ ਸ਼ਆਲੱਬੀਨ ਅਤੇ ਅੱਯਾਲੋਨ ਅਤੇ ਯਿਥਲਾਹ
  8. ਯਹੋਸ਼ੁਆ 21:24ਅੱਯਾਲੋਨ ਉਹ ਦੀ ਸ਼ਾਮਲਾਟ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਚਾਰ ਸ਼ਹਿਰ।
  9. ਨਿਆਂਈਆਂ ਦੀ ਪੋਥੀ 1:35ਅਮੋਰੀ ਹਰਸ ਦੇ ਪਰਬਤ ਉੱਤੇ ਅੱਯਾਲੋਨ ਅਤੇ ਸਾਲਬੀਮ ਵਿੱਚ ਵੱਸਦੇ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤਕੜਾ ਹੋਇਆ ਕਿ ਉਹ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ,
  10. ਨਿਆਂਈਆਂ ਦੀ ਪੋਥੀ 12:12ਫਿਰ ਜ਼ਬੂਲੁਨੀ ਏਲੋਨ ਮਰ ਗਿਆ ਅਤੇ ਜ਼ਬੂਲੁਨ ਦੇਸ਼ ਦੇ ਅੱਯਾਲੋਨ ਵਿੱਚ ਦੱਬਿਆ ਗਿਆ।
  11. 1 ਸਮੂਏਲ 14:31ਸੋ ਉਹਨਾਂ ਨੇ ਉਸ ਦਿਨ ਮਿਕਮਾਸ਼ ਤੋਂ ਲੈ ਕੇ ਅੱਯਾਲੋਨ ਤੱਕ ਫ਼ਲਿਸਤੀਆਂ ਨੂੰ ਮਾਰਿਆ ਸੋ ਲੋਕ ਬਹੁਤ ਥੱਕੇ ਪਏ ਸਨ।
  12. 1 ਰਾਜਿਆਂ 22:17ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ, ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ।
  13. 2 ਰਾਜਿਆਂ 3:4ਮੋਆਬ ਦਾ ਰਾਜਾ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਰਾਜਾ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਹੁੰਦਾ ਸੀ।
  14. 2 ਰਾਜਿਆਂ 10:12ਤਦ ਉਹ ਉੱਠ ਕੇ ਸਾਮਰਿਯਾ ਨੂੰ ਤੁਰ ਪਿਆ। ਉਹ ਅਯਾਲੀਆਂ ਦੀ ਉੱਨ ਕਤਰਣ ਵਾਲੀ ਥਾਂ ਵਿੱਚ ਰਾਹ ਦੇ ਉੱਤੇ ਸੀ।
  15. 1 ਇਤਿਹਾਸ 6:69ਅਤੇ ਅੱਯਾਲੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਗਥ-ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ
  16. 1 ਇਤਿਹਾਸ 8:13ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ
  17. 2 ਇਤਿਹਾਸ 11:10ਸਾਰਾਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
  18. 2 ਇਤਿਹਾਸ 18:16ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ
  19. 2 ਇਤਿਹਾਸ 28:18ਅਤੇ ਫ਼ਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ ਸ਼ਮਸ਼ ਅਤੇ ਅੱਯਾਲੋਨ ਅਤੇ ਗਦੇਰੋਥ ਅਤੇ ਸੋਕੋਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ
  20. ਅੱਯੂਬ 39:19“ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?
  21. ਜ਼ਬੂਰ 23:1ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
  22. ਜ਼ਬੂਰ 49:14ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
  23. ਜ਼ਬੂਰ 80:1ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!
  24. ਉਪਦੇਸ਼ਕ ਦੀ ਪੋਥੀ 12:11ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।
  25. ਯਸਾਯਾਹ 13:20ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।
  26. ਯਸਾਯਾਹ 31:4ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲ਼ੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।
  27. ਯਸਾਯਾਹ 38:12ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਗੂੰ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਗੂੰ ਆਪਣਾ ਜੀਵਨ ਲਪੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।
  28. ਯਸਾਯਾਹ 40:11ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।
  29. ਯਸਾਯਾਹ 44:28ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।
  30. ਯਸਾਯਾਹ 56:11ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।
  31. ਯਸਾਯਾਹ 63:11ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ?
  32. ਯਿਰਮਿਯਾਹ 22:22ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ। ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ!
  33. ਯਿਰਮਿਯਾਹ 23:1ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
  34. ਯਿਰਮਿਯਾਹ 23:2ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ
  35. ਯਿਰਮਿਯਾਹ 23:4ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।
  36. ਯਿਰਮਿਯਾਹ 49:19ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
  37. ਯਿਰਮਿਯਾਹ 50:44ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
  38. ਯਿਰਮਿਯਾਹ 51:23ਮੈਂ ਤੇਰੇ ਨਾਲ ਅਯਾਲੀ ਅਤੇ ਉਸ ਦੇ ਇੱਜੜ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਹਾਲ੍ਹੀ ਅਤੇ ਉਸ ਦੀ ਜੋਗ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਸੂਬੇਦਾਰ ਅਤੇ ਰਈਸਾਂ ਨੂੰ ਭੰਨ ਸੁੱਟਾਂਗਾ।
  39. ਆਮੋਸ 3:12ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ, ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ।”
  40. ਆਮੋਸ 7:14ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ ਇਕੱਠਾ ਕਰਨ ਵਾਲਾ ਸੀ,”
  41. ਮੀਕਾਹ 5:5ਉਹ ਸਾਡੀ ਸ਼ਾਂਤੀ ਹੋਵੇਗਾ। ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ।
  42. ਨਹੂਮ 3:18ਹੇ ਅੱਸ਼ੂਰ ਦੇ ਰਾਜਾ, ਤੇਰੇ ਅਯਾਲੀ ਸੁੱਤੇ ਪਏ ਹਨ, ਤੇਰੇ ਸ਼ਰੀਫ ਲੰਮੇ ਪਏ ਹਨ, ਤੇਰੇ ਲੋਕ ਪਹਾੜਾਂ ਉੱਤੇ ਖਿੱਲਰੇ ਹੋਏ ਹਨ, ਕੋਈ ਇਕੱਠੇ ਕਰਨ ਵਾਲਾ ਨਹੀਂ ਹੈ।
  43. ਸਫ਼ਨਯਾਹ 2:6ਸਮੁੰਦਰੀ ਕੰਢਾ ਚਾਰਗਾਹ ਹੋਵੇਗਾ, ਜਿੱਥੇ ਅਯਾਲੀਆਂ ਦੇ ਨਿਵਾਸ ਅਤੇ ਇੱਜੜਾਂ ਦੇ ਵਾੜੇ ਹੋਣਗੇ।
  44. ਜ਼ਕਰਯਾਹ 10:2ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।
  45. ਜ਼ਕਰਯਾਹ 10:3ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ।
  46. ਜ਼ਕਰਯਾਹ 11:3ਅਯਾਲੀਆਂ ਦੇ ਸਿਆਪੇ ਦੀ ਆਵਾਜ਼, ਕਿਉਂ ਜੋ ਉਹਨਾਂ ਦੀ ਸ਼ਾਨ ਨਾਸ ਹੋ ਗਈ, ਜੁਆਨ ਬੱਬਰ ਸ਼ੇਰਾਂ ਦੇ ਗੱਜਣ ਦੀ ਅਵਾਜ਼ ਅਤੇ ਯਰਦਨ ਦਾ ਜੰਗਲ ਨਾਸ ਹੋ ਗਿਆ।
  47. ਜ਼ਕਰਯਾਹ 11:5ਜਿਹੜੇ ਉਹਨਾਂ ਨੂੰ ਖਰੀਦਦੇ ਹਨ, ਉਹ ਉਹਨਾਂ ਨੂੰ ਵੱਢਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਉਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਕਿਉਂਕਿ ਮੈਂ ਧਨੀ ਹੋ ਗਿਆ ਹਾਂ! ਉਹਨਾਂ ਦੇ ਅਯਾਲੀ ਉਹਨਾਂ ਉੱਤੇ ਤਰਸ ਨਹੀਂ ਖਾਂਦੇ ਹਨ।
  48. ਜ਼ਕਰਯਾਹ 11:7ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ।
  49. ਜ਼ਕਰਯਾਹ 11:8ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ।
  50. ਜ਼ਕਰਯਾਹ 11:15ਤਦ ਯਹੋਵਾਹ ਨੇ ਮੈਨੂੰ ਕਿਹਾ ਕਿ ਫੇਰ ਮੂਰਖ ਅਯਾਲੀ ਦਾ ਸਮਾਨ ਲੈ

ਪਹਿਲੀਆਂ 50 ਦਿਖਾਈਆਂ ਜਾ ਰਹੀਆਂ ਹਨ। ਘੱਟ ਨਤੀਜਿਆਂ ਲਈ ਆਪਣੀ ਖੋਜ ਹੋਰ ਖਾਸ ਬਣਾਓ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।