ਖੋਜ
“ਕਿਰਪਾ” ਲਈ ਨਤੀਜੇ
ਇੰਡਿਅਨ ਰਿਵਾਇਜ਼ਡ ਵਰਜ਼ਨ ਵਿੱਚ 271 ਆਇਤਾਂ ਮਿਲੀਆਂ।
- ਉਤਪਤ 6:8ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ।
- ਉਤਪਤ 16:2ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ।
- ਉਤਪਤ 18:3ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।
- ਉਤਪਤ 19:16ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ।
- ਉਤਪਤ 19:19ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਰਬਤ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ।
- ਉਤਪਤ 21:23ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ। ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ।
- ਉਤਪਤ 24:12ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸੁਆਮੀ ਅਬਰਾਹਾਮ ਉੱਤੇ ਕਿਰਪਾ ਕਰ।
- ਉਤਪਤ 24:14ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।
- ਉਤਪਤ 24:27ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ।
- ਉਤਪਤ 24:49ਹੁਣ ਜੇਕਰ ਤੁਸੀਂ ਮੇਰੇ ਸੁਆਮੀ ਦੇ ਨਾਲ ਕਿਰਪਾ ਅਤੇ ਸਚਿਆਈ ਦਾ ਵਿਵਹਾਰ ਕਰਨਾ ਹੈ ਤਾਂ ਮੈਨੂੰ ਦੱਸੋ ਅਤੇ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ, ਤਾਂ ਜੋ ਮੈਂ ਸੱਜੇ ਜਾਂ ਖੱਬੇ ਪਾਸੇ ਵੱਲ ਮੁੜਾਂ।
- ਉਤਪਤ 30:27ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ।
- ਉਤਪਤ 32:11ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ।
- ਉਤਪਤ 32:29ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
- ਉਤਪਤ 33:8ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ।
- ਉਤਪਤ 33:10ਯਾਕੂਬ ਨੇ ਆਖਿਆ, ਨਹੀਂ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ।
- ਉਤਪਤ 33:15ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।
- ਉਤਪਤ 37:16ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ। ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ?
- ਉਤਪਤ 39:21ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
- ਉਤਪਤ 40:14ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਯਾਦ ਰੱਖੀਂ ਅਤੇ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਅਤੇ ਮੈਨੂੰ ਇਸ ਘਰ ਵਿੱਚੋਂ ਬਾਹਰ ਕਢਾਈਂ।
- ਉਤਪਤ 41:3ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ।
- ਉਤਪਤ 41:4ਤਦ ਕਰੂਪ ਅਤੇ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਤੇ ਮੋਟੀਆਂ ਗਾਂਈਆਂ ਨੂੰ ਨਿਗਲ ਲਿਆ, ਤਦ ਫ਼ਿਰਊਨ ਜਾਗ ਉੱਠਿਆ।
- ਉਤਪਤ 41:19ਫਿਰ ਵੇਖੋ, ਉਨ੍ਹਾਂ ਦੇ ਬਾਅਦ ਹੋਰ ਸੱਤ ਗਾਂਈਆਂ ਨਿੱਕਲੀਆਂ ਜਿਹੜੀਆਂ ਬਹੁਤ ਕਰੂਪ ਅਤੇ ਲਿੱਸੀਆਂ ਸਨ। ਅਜਿਹੀਆਂ ਕਰੂਪ ਗਾਂਵਾਂ ਮੈਂ ਸਾਰੇ ਮਿਸਰ ਦੇਸ਼ ਵਿੱਚ ਕਦੇ ਨਹੀਂ ਵੇਖੀਆਂ।
- ਉਤਪਤ 41:20ਤਦ ਉਹ ਲਿੱਸੀਆਂ ਅਤੇ ਕਰੂਪ ਗਾਂਈਆਂ ਪਹਿਲੀਆਂ ਸੱਤ ਤਕੜੀਆਂ ਗਾਂਈਆਂ ਨੂੰ ਖਾ ਗਈਆਂ।
- ਉਤਪਤ 41:27ਅਤੇ ਉਹ ਲਿੱਸੀਆਂ ਅਤੇ ਕਰੂਪ ਸੱਤ ਗਾਂਈਆਂ ਜਿਹੜੀਆਂ ਉਨ੍ਹਾਂ ਦੇ ਬਾਅਦ ਨਿੱਕਲੀਆਂ, ਅਤੇ ਉਹ ਸੱਤ ਸਿੱਟੇ ਜਿਹੜੇ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸਨ, ਉਹ ਕਾਲ ਦੇ ਸੱਤ ਸਾਲ ਹੋਣਗੇ।
- ਉਤਪਤ 43:14ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਕਿਰਪਾ ਬਖ਼ਸ਼ੇ, ਜਿਸ ਕਾਰਨ ਉਹ ਤੁਹਾਡੇ ਦੂਜੇ ਭਰਾ ਅਤੇ ਬਿਨਯਾਮੀਨ ਨੂੰ ਤੁਹਾਡੇ ਨਾਲ ਭੇਜ ਦੇਵੇ ਅਤੇ ਜੇ ਮੈਂ ਆਪਣੀ ਸੰਤਾਨ ਤੋਂ ਵਾਂਝਾ ਹੋਇਆ ਸੋ ਹੋਇਆ।
- ਉਤਪਤ 47:25ਉਨ੍ਹਾਂ ਆਖਿਆ, ਤੁਸੀਂ ਸਾਡੀਆਂ ਜਾਨਾਂ ਬਚਾਈਆਂ ਹਨ। ਸਾਡੇ ਸੁਆਮੀ ਦੀ ਆਪਣੇ ਦਾਸਾਂ ਉੱਤੇ ਕਿਰਪਾ ਦੀ ਨਿਗਾਹ ਹੋਵੇ ਅਤੇ ਅਸੀਂ ਫ਼ਿਰਊਨ ਦੇ ਦਾਸ ਹੋਵਾਂਗੇ।
- ਉਤਪਤ 47:29ਜਦ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਤਾਂ ਉਸ ਆਪਣੇ ਪੁੱਤਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਕਿਰਪਾ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਤੇ ਕਿਰਪਾ ਅਤੇ ਸਚਿਆਈ ਨਾਲ ਮੇਰੇ ਨਾਲ ਵਰਤਾਉ ਕਰੀਂ।
- ਉਤਪਤ 50:4ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ,
- ਉਤਪਤ 50:17ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ।
- ਕੂਚ 4:13ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।”
- ਕੂਚ 4:18ਮੂਸਾ ਆਪਣੇ ਸੌਹਰੇ ਯਿਥਰੋ ਕੋਲ ਵਾਪਸ ਗਿਆ ਤੇ ਉਸ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜ ਜਾਣ ਦਿਓ ਤਾਂ ਜੋ ਮੈਂ ਵੇਖਾਂ ਕਿ ਉਹ ਹੁਣ ਤੱਕ ਜਿਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਖੁਸ਼ੀ-ਖੁਸ਼ੀ ਜਾ।
- ਕੂਚ 8:9ਤਦ ਮੂਸਾ ਨੇ ਫ਼ਿਰਊਨ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਸੇਵਕਾਂ ਅਤੇ ਤੁਹਾਡੀ ਪਰਜਾ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਡੇ ਤੋਂ ਅਤੇ ਤੁਹਾਡੇ ਘਰਾਂ ਤੋਂ ਹਟਾਏ ਜਾਣ ਅਤੇ ਨੀਲ ਨਦੀ ਦੇ ਵਿੱਚ ਹੀ ਰਹਿਣ?
- ਕੂਚ 15:13ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ।
- ਕੂਚ 22:27ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।
- ਕੂਚ 33:12ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।
- ਕੂਚ 33:13ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ।
- ਕੂਚ 33:16ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?
- ਕੂਚ 33:17ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।
- ਕੂਚ 34:6ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
- ਕੂਚ 34:9ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ।
- ਗਿਣਤੀ 11:11ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ?
- ਗਿਣਤੀ 11:15ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ!
- ਗਿਣਤੀ 24:23ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ?
- ਗਿਣਤੀ 32:5ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਦਿੱਤੀ ਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ।
- ਬਿਵਸਥਾ ਸਾਰ 3:25ਕਿਰਪਾ ਕਰਕੇ ਮੈਨੂੰ ਪਾਰ ਲੰਘਣ ਦੇ ਤਾਂ ਜੋ ਮੈਂ ਉਸ ਚੰਗੀ ਧਰਤੀ ਨੂੰ ਜਿਹੜੀ ਯਰਦਨ ਪਾਰ ਹੈ ਅਤੇ ਉਸ ਚੰਗੇ ਪਹਾੜੀ ਦੇਸ਼ ਨੂੰ ਅਤੇ ਲਬਾਨੋਨ ਨੂੰ ਵੇਖ ਸਕਾਂ।”
- ਬਿਵਸਥਾ ਸਾਰ 13:17ਉਨ੍ਹਾਂ ਨਾਸ ਕੀਤੇ ਜਾਣ ਦੀਆਂ ਚੀਜ਼ਾਂ ਵਿੱਚੋਂ ਕੋਈ ਵੀ ਚੀਜ਼ ਤੁਹਾਡੇ ਹੱਥ ਨਾ ਲੱਗੇ, ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਸ਼ਾਂਤ ਹੋਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ ਅਤੇ ਦਯਾਵਾਨ ਹੋ ਕੇ ਤੁਹਾਨੂੰ ਵਧਾਵੇ, ਜਿਵੇਂ ਉਸ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।
- ਨਿਆਂਈਆਂ ਦੀ ਪੋਥੀ 6:17ਤਾਂ ਗਿਦਾਊਨ ਨੇ ਉਸ ਨੂੰ ਕਿਹਾ, “ਜੇਕਰ ਮੈਂ ਤੇਰੇ ਅੱਗੇ ਕਿਰਪਾ ਪਾਈ ਹੈ, ਤਾਂ ਮੈਨੂੰ ਕੋਈ ਨਿਸ਼ਾਨੀ ਵਿਖਾ ਜੋ ਮੈਂ ਜਾਣ ਲਵਾਂ ਕਿ ਤੂੰ ਹੀ ਹੈਂ, ਜਿਹੜਾ ਮੇਰੇ ਨਾਲ ਬੋਲਦਾ ਹੈਂ।
- ਨਿਆਂਈਆਂ ਦੀ ਪੋਥੀ 18:6ਉਸ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਸੁੱਖ-ਸਾਂਦ ਨਾਲ ਜਾਓ ਕਿਉਂਕਿ ਜੋ ਯਾਤਰਾ ਤੁਸੀਂ ਕਰ ਰਹੇ ਹੋ, ਉਸ ਉੱਤੇ ਯਹੋਵਾਹ ਦੀ ਕਿਰਪਾ ਹੈ।”
- ਨਿਆਂਈਆਂ ਦੀ ਪੋਥੀ 21:22ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”
- ਰੂਥ 2:2ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”
ਪਹਿਲੀਆਂ 50 ਦਿਖਾਈਆਂ ਜਾ ਰਹੀਆਂ ਹਨ। ਘੱਟ ਨਤੀਜਿਆਂ ਲਈ ਆਪਣੀ ਖੋਜ ਹੋਰ ਖਾਸ ਬਣਾਓ।
ਸਮਝਾਏ ਗਏ ਹਵਾਲੇ
ਇਨ੍ਹਾਂ ਆਇਤਾਂ ਨਾਲ ਪੂਰੀ ਵਿਆਖਿਆ ਹੈ: ਪ੍ਰਸੰਗ, ਤਿੰਨ ਪਰਤਾਂ ਅਤੇ ਪਰਿਵਾਰ ਲਈ ਇੱਕ ਪਲ।
- ਜ਼ਬੂਰ 23:1De HEER is mijn herder, ook in het donkere dalA song about God who cares, like a shepherd for his sheep.
- ਯਿਰਮਿਯਾਹ 29:11Plannen voor vrede, na zeventig jaarPeople far from home receive a letter full of hope.
- ਮੱਤੀ 7:1Oordeel niet: eerst de balk, dan de splinterJesus tells a funny story about a plank in your eye.
- ਲੂਕਾ 15:20De vader die rent: een verhaal met een open eindeA son comes home, and his father runs to meet him.
- ਯੂਹੰਨਾ 3:16Zo lief had God de wereld: een nachtelijk gesprekA man comes to Jesus at night with his questions.
- ਰੋਮੀਆਂ 8:28Alles werkt mee ten goede, midden in het zuchtenWhen everything is hard, God sighs along with us.
- ਫਿਲਿੱਪੀਆਂ 4:13Alles aankunnen: tevreden in gebrek en overvloedPaul is in prison, and still he is happy.