ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਖੋਜ

“ਪਿਆਰ” ਲਈ ਨਤੀਜੇ

ਇੰਡਿਅਨ ਰਿਵਾਇਜ਼ਡ ਵਰਜ਼ਨ ਵਿੱਚ 384 ਆਇਤਾਂ ਮਿਲੀਆਂ।

  1. ਉਤਪਤ 22:2ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ।
  2. ਉਤਪਤ 24:67ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।
  3. ਉਤਪਤ 25:28ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
  4. ਉਤਪਤ 26:8ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ।
  5. ਉਤਪਤ 29:18ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ।
  6. ਉਤਪਤ 37:3ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ।
  7. ਉਤਪਤ 37:4ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
  8. ਉਤਪਤ 44:20ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।
  9. ਲੇਵੀਆਂ ਦੀ ਪੋਥੀ 19:18ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
  10. ਲੇਵੀਆਂ ਦੀ ਪੋਥੀ 19:34ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
  11. ਬਿਵਸਥਾ ਸਾਰ 6:5ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ
  12. ਬਿਵਸਥਾ ਸਾਰ 13:6ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,
  13. ਬਿਵਸਥਾ ਸਾਰ 21:15ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ,
  14. ਬਿਵਸਥਾ ਸਾਰ 21:16ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ।
  15. ਬਿਵਸਥਾ ਸਾਰ 28:54ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਸੱਜਣ ਅਤੇ ਕੋਮਲ ਸੁਭਾਓ ਦਾ ਹੋਵੇਗਾ, ਉਸ ਦੀ ਅੱਖ ਵੀ ਆਪਣੇ ਭਰਾ, ਆਪਣੀ ਪਿਆਰੀ ਪਤਨੀ ਅਤੇ ਆਪਣੇ ਬਚੇ ਹੋਏ ਪੁੱਤਰਾਂ ਅਤੇ ਧੀਆਂ ਵੱਲ ਭੈੜੀ ਹੋਵੇਗੀ,
  16. ਬਿਵਸਥਾ ਸਾਰ 28:56ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,
  17. ਬਿਵਸਥਾ ਸਾਰ 33:12ਬਿਨਯਾਮੀਨ ਲਈ ਉਸ ਨੇ ਆਖਿਆ, ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ। ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ, ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ।
  18. ਯਹੋਸ਼ੁਆ 22:5ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬਹੁਤ ਮਿਹਨਤ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦੇ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਵਿੱਚ ਬਣੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ।
  19. ਯਹੋਸ਼ੁਆ 23:11ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।
  20. ਨਿਆਂਈਆਂ ਦੀ ਪੋਥੀ 14:16ਤਦ ਸਮਸੂਨ ਦੀ ਪਤਨੀ ਉਸ ਦੇ ਅੱਗੇ ਰੋ ਕੇ ਕਹਿਣ ਲੱਗੀ, “ਤੂੰ ਮੇਰੇ ਨਾਲ ਪਿਆਰ ਨਹੀਂ ਕਰਦਾ ਸਗੋਂ ਵੈਰ ਹੀ ਰੱਖਦਾ ਹੈਂ। ਤੂੰ ਮੇਰੇ ਲੋਕਾਂ ਦੇ ਅੱਗੇ ਇੱਕ ਬੁਝਾਰਤ ਪਾਈ ਅਤੇ ਮੈਨੂੰ ਉਸਦਾ ਅਰਥ ਦੱਸਿਆ ਵੀ ਨਹੀਂ।” ਉਸ ਨੇ ਉੱਤਰ ਦਿੱਤਾ, “ਵੇਖ, ਮੈਂ ਆਪਣੇ ਮਾਤਾ-ਪਿਤਾ ਨੂੰ ਵੀ ਨਹੀਂ ਦੱਸੀ, ਤਾਂ ਭਲਾ, ਮੈਂ ਤੈਨੂੰ ਦੱਸਾਂ?”
  21. ਨਿਆਂਈਆਂ ਦੀ ਪੋਥੀ 16:4ਕੁਝ ਸਮੇਂ ਬਾਅਦ ਅਜਿਹਾ ਹੋਇਆ ਕਿ ਉਹ ਸੋਰੇਕ ਦੀ ਘਾਟੀ ਵਿੱਚ ਰਹਿਣ ਵਾਲੀ ਇੱਕ ਇਸਤਰੀ ਨਾਲ ਪਿਆਰ ਕਰਨ ਲੱਗਾ ਜਿਸ ਦਾ ਨਾਮ ਦਲੀਲਾਹ ਸੀ।
  22. ਨਿਆਂਈਆਂ ਦੀ ਪੋਥੀ 16:15ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”
  23. 1 ਸਮੂਏਲ 1:5ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ।
  24. 1 ਸਮੂਏਲ 16:21ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖੜ੍ਹਾ ਹੋਇਆ ਅਤੇ ਉਸ ਨੇ ਦਾਊਦ ਦੇ ਨਾਲ ਬਹੁਤ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤਰ ਚੁੱਕਣ ਵਾਲਾ ਬਣ ਗਿਆ।
  25. 1 ਸਮੂਏਲ 18:1ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ।
  26. 1 ਸਮੂਏਲ 18:3ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।
  27. 1 ਸਮੂਏਲ 18:16ਪਰ ਸਾਰਾ ਇਸਰਾਏਲ ਅਤੇ ਯਹੂਦਾਹ ਦਾਊਦ ਨਾਲ ਪਿਆਰ ਕਰਦਾ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੇ ਆਉਂਦਾ ਜਾਂਦਾ ਹੁੰਦਾ ਸੀ।
  28. 1 ਸਮੂਏਲ 18:22ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜਿਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ। ਹੁਣ ਤੂੰ ਰਾਜਾ ਦਾ ਜਵਾਈ ਬਣ।
  29. 1 ਸਮੂਏਲ 18:28ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ।
  30. 1 ਸਮੂਏਲ 19:1ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਆਪਣੇ ਸਾਰਿਆਂ ਸੇਵਕਾਂ ਨੂੰ ਆਖਿਆ ਕਿ ਦਾਊਦ ਨੂੰ ਮਾਰ ਦਿਓ, ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ।
  31. 1 ਸਮੂਏਲ 20:17ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸਹੁੰ ਚੁਕਾਈ ਇਸ ਲਈ ਜੋ ਉਸ ਨਾਲ ਉਹ ਦਾ ਬਹੁਤ ਪਿਆਰ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ।
  32. 2 ਸਮੂਏਲ 1:23ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।
  33. 2 ਸਮੂਏਲ 1:26ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!
  34. 2 ਸਮੂਏਲ 12:24ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ
  35. 2 ਸਮੂਏਲ 12:25ਅਤੇ ਉਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਭੇਜਿਆ ਅਤੇ ਉਸ ਦਾ ਨਾਮ ਯਹੋਵਾਹ ਦੇ ਕਾਰਨ ਯਦੀਦਯਾਹ ਅਰਥ ਯਹੋਵਾਹ ਦਾ ਪਿਆਰਾ ਰੱਖਿਆ।
  36. 2 ਸਮੂਏਲ 13:4ਸੋ ਉਸ ਨੇ ਉਹ ਨੂੰ ਆਖਿਆ, ਤੂੰ ਰਾਜਾ ਦਾ ਪੁੱਤਰ ਹੋ ਕੇ ਦਿਨੋਂ-ਦਿਨ ਕਮਜ਼ੋਰ ਕਿਉਂ ਹੁੰਦਾ ਜਾਂਦਾ ਹੈ? ਭਲਾ, ਤੂੰ ਮੈਨੂੰ ਨਾ ਦੱਸੇਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੈਂ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਿਆਰ ਕਰਦਾ ਹਾਂ।
  37. 2 ਇਤਿਹਾਸ 9:8ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਦਿਆਲੂ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਂ ਕਰੇਂ
  38. 2 ਇਤਿਹਾਸ 11:21ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ
  39. 2 ਇਤਿਹਾਸ 19:2ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
  40. ਨਹਮਯਾਹ 13:26ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।
  41. ਅਸਤਰ 2:17ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ।
  42. ਅੱਯੂਬ 19:19ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।
  43. ਜ਼ਬੂਰ 38:11ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।
  44. ਜ਼ਬੂਰ 47:4ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
  45. ਜ਼ਬੂਰ 60:5ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
  46. ਜ਼ਬੂਰ 78:68ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
  47. ਜ਼ਬੂਰ 108:6ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ।
  48. ਜ਼ਬੂਰ 127:2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
  49. ਜ਼ਬੂਰ 146:8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
  50. ਕਹਾਉਤਾਂ 2:10ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।

ਪਹਿਲੀਆਂ 50 ਦਿਖਾਈਆਂ ਜਾ ਰਹੀਆਂ ਹਨ। ਘੱਟ ਨਤੀਜਿਆਂ ਲਈ ਆਪਣੀ ਖੋਜ ਹੋਰ ਖਾਸ ਬਣਾਓ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।